Today's Hukamnama

Ang 625 ਰਾਗੁ ਸੋਰਠਿ Guru Arjan Dev Ji

July 12, 2026 · 28 Harh 558

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪੀ੍ਰਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ ।੧। ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ ।ਰਹਾਉ। ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ । ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥
Sorat'h, Fifth Mehla: The Supreme Lord God has established that home, in which He comes to mind. I found the Guru, the ocean of peace, and all my doubts were dispelled. ||1|| This is the glorious greatness of the Naam. Twenty-four hours a day, I sing His Glorious Praises. I obtained this from the Perfect Guru. ||Pause|| God's sermon is inexpressible. His humble servants speak words of Ambrosial Nectar. Slave Nanak has spoken. Through the Perfect Guru, it is known. ||2||2||66||
Scan to view on your phone QR code for this page